ਬਤੌਰ ਥਾਣਾ ਮੇਹਟੀਆਣਾ ਦਾ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਸੰਭਾਲਿਆ ਅਹੁਦਾ

ਮੇਹਟਿਆਣਾ (ਦ ਸਟੈਲਰ ਨਿਊਜ਼), ਰਿਪੋਰਟ-ਇੰਦਰਜੀਤ ਹੀਰਾ। ਥਾਣਾ ਮੇਹਟੀਆਣਾ ਵਿਖੇ ਮੁੱਖ ਅਫਸਰ ਦੀ ਬਦਲੀ ਹੋਣ ਉਪਰੰਤ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਬਤੌਰ ਥਾਣਾ ਮੁਖੀ ਦਾ ਅਹੁਦਾ ਸੰਭਾਲਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ, ਭਵਿੱਖ ਦੀਆਂ ਯੋਜਨਾਵਾਂ ਸਬੰਧੀ ਵਾਰਤਾ ਕਰਦਿਆਂ ਲਾਅ ਐਂਡ ਆਰਡਰ ਨੂੰ ਬਹਾਲ ਕਰਨ ਦੀ ਗੱਲ ਕਹੀ।

Advertisements

ਉਨ੍ਹਾਂ ਕਿਹਾ ਕਿ ਇਲਾਕੇ ਵਿੱਚੋਂ ਨਸ਼ਾ ਖਤਮ ਕਰਨ ਲਈ ਮੇਹਟੀਆਣਾ ਪੁਲਿਸ ਵੱਲੋਂ ਸਖਤੀ ਵਰਤਦਿਆਂ ਨਸ਼ੇ ਦੇ ਵਪਾਰੀਆਂ ਨੂੰ ਜੇਲ੍ਹ ਵਿੱਚ ਡੱਕਿਆ ਜਾਵੇਗਾ। ਇਸ ਮੌਕੇ ਉਹਨਾਂ ਨੇ ਅਫਵਾਹਾਂ ਤੋਂ ਬਚਣ ਅਤੇ ਸ਼ਾਂਤੀ ਬਣਾਏ ਰੱਖਣ ਲਈ ਇਲਾਕੇ ਦੇ ਲੋਕਾਂ ਪਾਸੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਮੁੱਖ ਅਫਸਰ ਨੇ ਕਿਹਾ ਕਿ ਇਲਾਕੇ ਵਿੱਚ ਬੁਲੇਟ ਮੋਟਰ ਸਾਈਕਲਾਂ ਦੇ ਪਟਾਖੇ ਵਜਾਉਣ ਵਾਲੇ ਅਤੇ ਟ੍ਰੈਕਟਰਾਂ ਉੱਤੇ ਉੱਚੀ ਆਵਾਜ਼ ਵਿੱਚ ਡੈੱਕ ਵਜਾਉਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੋ ਕੋਈ ਵੀ ਨਸ਼ਾ ਵੇਚਦਾ ਹੈ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here