ਜ਼ਿਲ੍ਹਾ ਟਾਸਕ ਫੋਰਸ ਨੇ 21 ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਕੀਤਾ ਰੈਸਕਿੳ

ਪਟਿਆਲਾ (ਦ ਸਟੈਲਰ ਨਿਊਜ਼)। ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 01 ਜੂਨ ਤੋ 30 ਜੂਨ ਤੱਕ ਬਾਲ ਮਜ਼ਦੂਰੀ ਦੇ ਖ਼ਾਤਮੇ ਸਬੰਧੀ ਮਹੀਨਾਵਾਰ ਕਾਰਵਾਈ ਬਚਪਨ ਬਚਾਓ ਅੰਦੋਲਨ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ।  ਪਟਿਆਲਾ ਜ਼ਿਲ੍ਹੇ ਅੰਦਰ ਬੱਚਿਆਂ ਤੋ ਬਾਲ ਮਜ਼ਦੂਰੀ ਕਰਵਾਉਣ ਸਬੰਧੀ ਜੋ ਸ਼ਿਕਾਇਤਾਂ ਪ੍ਰਾਪਤ ਹੋਈਆ ਸਨ, ਅੱਜ ਉਸ ‘ਤੇ ਕਾਰਵਾਈ ਕਰਦਿਆਂ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਟਾਸਕ  ਫੋਰਸ ਪਟਿਆਲਾ ਨੇ ਬਚਪਨ ਬਚਾਓ ਅੰਦੋਲਨ ਦੇ ਸਹਿਯੋਗ ਨਾਲ ਪਟਿਆਲਾ ਦੇ ਵੱਖ ਵੱਖ ਇਲਾਕਿਆਂ ਵਿੱਚ ਰੇਡ ਕੀਤੀ। ਇਸ ਦੌਰਾਨ ਟੀਮ ਵੱਲੋਂ 21 ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਰੈਸਕਿੳ ਕੀਤਾ ਗਿਆ ਤੇ ਬਾਲ ਭਲਾਈ ਕਮੇਟੀ, ਪਟਿਆਲਾ ਦੇ ਸਾਹਮਣੇ ਪੇਸ਼ ਕੀਤਾ ਗਿਆ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਵੱਲੋਂ ਇਨ੍ਹਾਂ ਬੱਚਿਆਂ ਦੇ ਦਸਤਾਵੇਜ਼ ਵੈਰੀਫਾਈ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਬੱਚਿਆਂ ਦਾ ਪੁਨਰਵਸੇਬਾ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ ਜਿਸ ਉਪਰੰਤ ਇਨ੍ਹਾਂ ਬੱਚਿਆਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇਗਾ। ਇਸ ਉਪਰੰਤ ਕਮੇਟੀ ਵੱਲੋਂ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਲਈ ਲਿਖ ਦਿੱਤਾ ਗਿਆ ਹੈ ਅਤੇ ਜੋ ਬੱਚੇ ਪੜ੍ਹਨਾ ਚਾਹੁੰਦੇ ਹਨ, ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੇ ਨਾਮ ਨੋਟ ਕਰਕੇ, ਇਨ੍ਹਾਂ  ਬੱਚਿਆਂ ਨੂੰ ਜਲਦ ਤੋਂ ਜਲਦ ਸਕੂਲ ਵਿੱਚ ਦਾਖਲ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਸਟੇਟ ਕੋਆਰਡੀਨੇਟਰ ਬਚਪਨ ਬਚਾਓ ਅੰਦੋਲਨ ਤੋਂ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਕੋਲ 15 ਸ਼ਿਕਾਇਤਾਂ ਪ੍ਰਾਪਤ ਹੋਇਆ ਹਨ ਜਿਸ ਦੇ ਆਧਾਰ ਤੇ ਅੱਜ ਬਾਲ ਮਜ਼ਦੂਰੀ ਦੀ ਕਾਰਵਾਈ ਕੀਤੀ ਗਈ। ਇਸ ਟੀਮ ਵਿੱਚ ਬਚਪਨ ਬਚਾਓ ਅੰਦੋਲਨ ਤੋਂ ਸ਼੍ਰੀ ਸੰਦੀਪ ਸਿੰਘ,ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋ ਸੋਸ਼ਲ ਵਰਕਰ ਪੁਨੀਤ ਸਿੰਗਲਾ ਅਤੇ ਆਊਟਰੀਚ ਵਰਕਰ ਸ਼ਾਲਿਨੀ ਕੌਰ, ਸਿੱਖਿਆ ਵਿਭਾਗ ਤੋਂ ਇੰਦਰਪ੍ਰੀਤ ਸਿੰਘ, ਕਿਰਤ ਵਿਭਾਗ ਤੋਂ ਹਰਮਨਪ੍ਰੀਤ ਕੌਰ, ਪੁਲਿਸ ਵਿਭਾਗ ਤੋਂ ਏ.ਐਸ.ਆਈ ਬਲਜਿੰਦਰ ਸਿੰਘ, ਗੁਰਦੀਪ ਸਿੰਘ ਅਤੇ ਪ੍ਰਦੀਪ ਸਿੰਘ, ਸਿਹਤ ਵਿਭਾਗ ਤੋਂ ਡਾ.ਰਾਜੀਵ ਟੰਡਨ ਸ਼ਾਮਲ ਸਨ।

LEAVE A REPLY

Please enter your comment!
Please enter your name here