ਪੀਐਨਬੀ ਬੈਂਕ ਵਿੱਚ ਲੱਗੀ ਅੱਗ, ਸਾਰੇ ਦਸਤਾਵੇਜ਼ ਸੜ ਕੇ ਹੋਏ ਸੁਆਹ

ਪੰਚਕੂਲਾ (ਦ ਸਟੈਲਰ ਨਿਊਜ਼)। ਪੰਚਕੂਲਾ ਵਿੱਚ ਪੀਐਨਬੀ ਬੈਂਕ ਦੀ ਬ੍ਰਾਂਚ ਵਿੱਚ ਭਿਆਨਕ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਪੰਚਕੂਲਾ ਸੈਕਟਰ-8 ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਪਹਿਲੀ ਮੰਜ਼ਿਲ ਤੇ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਪਰ ਉਦੋਂ ਤੱਕ ਪਹਿਲੀ ਮੰਜ਼ਿਲ ਤੇ ਰੱਖੇ ਸਾਰੇ ਦਸਤਾਵੇਜ਼ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਫਿਲਹਾਲ ਅੱਗ ਤੇ ਕਾਬੂ ਪਾ ਲਿਆ ਗਿਆ ਹੈ।

Advertisements

LEAVE A REPLY

Please enter your comment!
Please enter your name here