ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਬੈਂਕਾ ਦੀ ਤਿਮਾਹੀ ਮੀਟਿੰਗ ਹੋਈ। ਜਿਸ ਵਿੱਚ ਬੈਂਕਾਂ ਦੇ ਪੈਂਡਿੰਗ ਪਏ ਕੇਸਾਂ, ਲੋਨਾਂ, ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਧੀਨ ਜ਼ਰੂਰਤਮੰਦ ਲੋਕਾਂ ਨੂੰ ਮਿਲੇ ਲਾਭ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਜ਼ਿਲ੍ਹਾ ਮੈਨੇਜਰ ਮਨੀਸ਼ ਕੁਮਾਰ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ।

Advertisements

ਉਨ੍ਹਾਂ ਡੇਅਰੀ ਅਤੇ ਖੇਤੀਬਾੜੀ ਵਿਭਾਗ ਨਾਲ ਸਬੰਧਿਤ ਸਕੀਮਾਂ ਬਾਰੇ ਵਿਚਾਰ ਚਰਚਾ ਕਰਦਿਆਂ ਯੋਗ ਪਾਏ ਜਾਣ ਵਾਲਿਆਂ ਨੂੰ ਹਰ ਸੰਭਵ ਸਹਾਇਤਾ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੰਬਿਤ ਤੇ ਪੈਂਡਿੰਗ ਪਏ ਲੋਨ ਤੇ ਲੋਕ ਭਲਾਈ ਸਕੀਮਾਂ ਦੇ ਟੀਚਿਆਂ ਨੂੰ ਜਲਦੀ ਮੁਕੰਮਲ ਕਰਨ ਨੂੰ ਕਿਹਾ। ਉਨ੍ਹਾਂ ਬੈਂਕਿੰਗ ਅਧਿਕਾਰੀਆਂ ਨੂੰ ਕਿਹਾ ਕਿ ਯੋਗ ਪਾਏ ਜਾਂਦੇ ਸਮਾਜ ਦੇ ਕਮਜੋਰ ਵਰਗਾਂ ਨੂੰ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ ਕਰਜ਼ੇ ਦੀ ਸਹੂਲਤ ਉਪਲੱਬਧ ਕਰਵਾਈ ਜਾਵੇ। ਇਸ ਮੌਕੇ ਆਰਬੀਆਈ ਤੋਂ ਵਿਨੋਦ ਕੁਮਾਰ ਏ.ਜੀ.ਐੱਮ ਅਤੇ ਨਬਾਰਡ ਤੋਂ ਅਸਵਨੀ ਕੁਮਾਰ ਸਮੇਤ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here