ਗੋਲਗੱਪੇ ਖਾਣ ਜਾ ਰਹੇ ਮਾਂ-ਪੁੱਤ ਦੀ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਮੌਤ

ਖੰਨਾ (ਦ ਸਟੈਲਰ ਨਿਊਜ਼)। ਖੰਨਾ ਵਿੱਚ ਬੀਤੀ ਸ਼ਾਮ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਨੌਜ਼ਵਾਨ ਦੀ ਮੌਤ ਤੇ ਉਸਦੀ ਮਾਂ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਕਰਨ ਉਮਰ 24 ਸਾਲਾ ਵਾਸੀ ਨੰਦੀ ਕਲੋਨੀ ਖੰਨਾ ਵਜੋਂ ਹੋਈ ਹੈ, ਉਸਦੀ ਮਾਂ ਦੀ ਪਹਿਚਾਣ ਕੁਲਵਿੰਦਰ ਕੌਰ ਪਤਨੀ ਰੰਜੀਤ ਸਿੰਘ ਵਜੋਂ ਹੋਈ ਹੈ। 

Advertisements

ਜਾਣਕਾਰੀ ਅਨੁਸਾਰ ਕੁਲਵਿੰਦਰ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸੀ ਤੇ ਬੀਤੀ ਰਾਤ ਉਹ ਆਪਣੇ ਲੜਕੇ ਨਾਲ ਹਸਪਤਾਲ ਵਿੱਚ ਸੈਂਪਲ ਦੀ ਰਿਪੋਰਟ ਲੈਣ  ਗਏ ਸਨ ਤੇ ਜਦੋਂ ਸਟਾਫ਼ ਨੇ ਉਹਨਾਂ  ਨੂੰ ਕੁੱਝ ਸਮੇਂ ਵਿੱਚ ਦੇਣ ਲਈ ਕਿਹਾ ਤਾਂ ਮਾਂ-ਪੁੱਤ ਨੇੜਲੀ ਰੇਲਵੇ ਲਾਈਨ ਪਾਰ ਕਰਕੇ ਗੋਲਗੱਪੇ ਖਾਣ ਲਈ ਚੱਲ ਗਏ। ਜਿਵੇਂ ਹੀ ਮਾਂ-ਪੁੱਤ ਰੇਲਵੇ ਲਾਈਨ ਪਾਰ ਕਰਨ ਲੱਗੇ ਤਾਂ ਦੋਵਾਂ ਨੂੰ ਦਿੱਲੀ ਵਾਲੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਟਰੇਨ ਨੇ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਮਾਂ-ਪੁੱਤ ਦੋਵੇਂ ਕਾਫੀ ਦੂਰ ਜਾ ਡਿੱਗੇ, ਹਾਦਸੇ ਵਿੱਚ ਕਰਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸਦੀ ਮਾਂ ਗੰਭੀਰ ਜ਼ਖਮੀ ਹੋ ਗਈ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਲੜਕੇ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਜਦਕਿ ਔਰਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here