ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਦੌਰਾਨ ਇੱਕੋ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ

ਟਾਂਡਾ/ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਟਾਂਡਾ-ਹੁਸ਼ਿਆਰਪੁਰ ਰੋਡ ਤੇ ਅੱਡਾ ਸਰਾਂ ਨੇੜੇ ਇੱਕ ਭਿਆਨਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿੱਚ ਕਾਰ ਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ ਤੇ ਹਾਦਸੇ ਵਿੱਚ ਕਾਰ ਸਵਾਰ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ ਹੈ ਜਦਕਿ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। 

Advertisements

ਜਾਣਕਾਰੀ ਮੁਤਾਬਕ ਔਰਤਾਂ ਅਤੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ਜਦਕਿ ਬੱਚੇ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here