ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, 1 ਦੀ ਮੌਤ, 1 ਗੰਭੀਰ ਜ਼ਖਮੀ

ਪਾਤੜਾਂ (ਦ ਸਟੈਲਰ ਨਿਊਜ਼)। ਪਾਤੜਾਂ ਦੇ ਪਿੰਡ ਨਿਆਲ ਨਜ਼ਦੀਕ ਇੱਕ ਤੇਜ਼ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਸਵਾਰ ਮਾਮਾ-ਭਾਣਜੇ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਲੜਕੇ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਸਦਾ ਮਾਮਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਹਰਿਆਣਾ ਵਜੋਂ ਹੋਈ ਹੈ।

Advertisements

ਜਾਣਕਾਰੀ ਦਿੰਦੇ ਵਰਿੰਦਰ ਦੇ ਮਾਮੇ ਨੇ ਦੱਸਿਆ ਕਿ ਉਹ ਆਪਣੇ ਭਾਣਜੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਕਾਲਜ ਨਿਆਲ ਪਾਤੜਾਂ ਜਾ ਰਿਹਾ ਸੀ ਤਾਂ ਅਚਾਨਕ ਤੇਜ਼ ਰਫਤਾਰ ਕਾਰ ਚਾਲਕ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਉਸਦੇ ਭਾਣਜੇ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਉਹ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here