23 ਸਾਲਾਂ ਨੌਜ਼ਵਾਨ ਨੇ ਵਾਟਰ ਵਰਕਸ ਦੀ ਡਿੱਗੀ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਅਬੋਹਰ (ਦ ਸਟੈਲਰ ਨਿਊਜ਼)। ਅਬੋਹਰ ਦੇ ਪਿੰਡ ਕੁਲਾਰ ਦੇ ਰਹਿਣ ਵਾਲੇ ਨੌਜ਼ਵਾਨ ਵੱਲੋਂ ਵਾਟਰ ਵਰਕਸ ਦੀ ਡਿੱਗੀ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੰਦੀਪ ਕੁਮਾਰ ਉਮਰ 23 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਪਿੰਡ ਦੀ  ਲਾਇਬ੍ਰੇਰੀ ਵਿੱਚ ਪੜ੍ਹਨ ਲਈ ਜਾਂਦਾ ਸੀ ਤੇ ਬੀਤੀ ਸ਼ਾਮ ਕੁੱਝ ਨੌਜ਼ਵਾਨਾਂ ਨੇ ਉਸਦੀ ਕੁੱਟਮਾਰ ਕੀਤੀ ਸੀ ਤੇ ਜਿਸਤੋਂ ਬਾਅਦ ਸੰਦੀਪ ਨੇ ਵਾਟਰ ਵਰਕਸ ਦੀ ਡਿੱਗੀ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

Advertisements

ਜਾਣਕਾਰੀ ਮੁਤਾਬਕ ਸੰਦੀਪ ਤੇ ਇੱਕ ਲੜਕੀ ਦੀ ਛੇੜਛਾੜ ਕਰਨ ਦਾ ਆਰੋਪ ਲੱਗਾ ਸੀ ਤੇ ਉਸ ਲੜਕੀ ਦੇ ਪਰਿਵਾਰਕ ਮੈਬਰਾਂ ਨੇ ਸੰਦੀਪ ਦੀ ਕੁੱਟਮਾਰ ਕੀਤੀ ਸੀ, ਜਿਸਤੋਂ ਦੁੱਖੀ ਹੋ ਕੇ ਸੰਦੀਪ ਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਨੇ ਪਰਿਵਾਰਕ ਮੈਬਰਾਂ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।   

LEAVE A REPLY

Please enter your comment!
Please enter your name here