ਸੀਪੀਆਈ ਨੇ 1 ਜੁਲਾਈ ਤੋਂ ਲਾਗੂ ਹੋਏ ਕਾਨੂੰਨ ਵਿਰੁੱਧ ਕੀਤੀ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸ਼ਹੀਦ ਸਾਥੀ ਚੰਨਣ ਸਿੰਘ ਧੂਤ ਭਵਨ ਵਿਖੇ ਸੀਪੀਆਈ ਐਮ ਅਤੇ ਸੀਪੀਆਈ ਦੇ ਸਾਥੀਆਂ ਨੇ ਸਾਂਝੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸੀਪੀਆਈ ਐਮ ਦੇ ਜ਼ਿਲ੍ਹਾ ਸਕੱਤਰ ਸਾਥੀ ਗੁਰਨੇਕ ਸਿੰਘ ਭੱਜਲ, ਸੂਬਾ ਕਮੇਟੀ ਮੈਂਬਰ ਸਾਥੀ ਗੁਰਮੇਸ਼ ਸਿੰਘ, ਸੀਪੀਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਅਮਰਜੀਤ ਸਿੰਘ, ਜੀਤ ਸਿੰਘ ਤੇ ਬਲਵਿੰਦਰ ਸਿੰਘ ਹਾਜ਼ਰ ਸਨ। ਸਾਥੀਆਂ ਨੇ ਦੋਹਾਂ ਪਾਰਟੀਆਂ ਦੇ ਸੂਬਾਈ ਆਗੂਆਂ ਵਲੋਂ 1 ਜੁਲਾਈ ਤੋਂ 7 ਜੁਲਾਈ ਤੱਕ ਕੇਂਦਰ ਸਰਕਾਰ ਵੱਲੋਂ 3 ਨਵੇਂ ਫੌਜਦਾਰੀ ਕਨੂੰਨ ਜੋ ਕਿ 1 ਜੁਲਾਈ ਤੋਂ ਲਾਗੂ ਕਰ ਦਿੱਤੇ ਗਏ ਹਨ।

Advertisements

ਉਸਦੇ ਵਿਰੁੱਧ ਅਰਥੀ ਫੂਕ ਮੁਜਾਹਰੇ ਕਰਕੇ ਇਹਨਾਂ ਕਨੂੰਨਾਂ ਦੀਆਂ ਕਾਪੀਆਂ ਨੂੰ ਸਾੜਨ ਦਾ ਫੈਸਲਾ ਕੀਤਾ ਕਿਉਂਕਿ ਇਹ ਕਨੂੰਨ ਜੋ ਪੁਲਿਸ ਨੂੰ ਲੋਕਾਂ ਤੇ ਜਬਰ ਕਰਨ ਦੇ ਬਹੁਤ ਅਧਿਕਾਰ ਦਿੰਦੇ ਹਨ, ਮੋਦੀ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਵੱਲੋਂ ਵਿਰੋਧੀ ਧਿਰ ਦੇ 146 ਐਮ.ਪੀਜ਼ ਨੂੰ ਸਦਨ ਤੋਂ ਮੁਅੱਤਲ ਕਰਕੇ ਬਿਨ੍ਹਾਂ ਕਿਸੇ ਬਹਿਸ ਦੇ ਪਾਸ ਕਰ ਦਿੱਤੇ ਸਨ। ਸਾਥੀਆਂ ਨੇ ਸੂਝਵਾਨ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਮੋਦੀ ਸਰਕਾਰ ਦੇ ਭੈੜੇ ਮਨਸੂਬਿਆਂ ਬਾਰੇ ਆਮ ਲੋਕਾਂ ਨੂੰ ਇਹਨਾਂ ਕਨੂੰਨਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਨੂੰ ਸੁਚੇਤ ਕਰਨ। ਇਹ ਐਕਸ਼ਨ ਗੜ੍ਹਸ਼ੰਕਰ ਵਿੱਚ 3 ਜੁਲਾਈ ਨੂੰ, ਹੁਸ਼ਿਆਰਪੁਰ ਅਤੇ ਦਸੂਹਾ ਵਿੱਚ 5 ਜੁਲਾਈ ਨੂੰ ਅਤੇ ਮੁਕੇਰੀਆਂ ਵਿੱਚ ਵੀ ਕਰਨ ਦਾ ਫੈਸਲਾ ਕੀਤਾ ਗਿਆ।

LEAVE A REPLY

Please enter your comment!
Please enter your name here