ਹੁਸ਼ਿਆਰਪੁਰ ਜ਼ਿਲੇ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਸ਼ੁਰੂ ਹੋਈ ਵੋਟ ਪ੍ਰਕ੍ਰਿਆ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਜ਼ਿਲੇ ‘ਚ ਲੋਕ ਸਭਾ ਚੋਣਾਂ ਲਈ ਸ਼ਾਂਤੀਪੂਰਵਕ ਤਰੀਕੇ ਨਾਲ ਵੋਟ ਪ੍ਰਕ੍ਰਿਆ ਸ਼ੁਰੂ ਹੋਈ ਅਤੇ 05-ਹੁਸ਼ਿਆਰਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ 11 ਵਜੇ ਤੱਕ 23.8 ਫੀਸਦੀ ਵੋਟਾਂ ਪਈਆਂ। ਇਸ ਤੋਂ ਇਲਾਵਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਬੂਥ ਨੰਬਰ-143 (ਵਿਧਾਨ ਸਭਾ ਹਲਕਾ 043-ਹੁਸ਼ਿਆਰਪੁਰ) ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਅਪੀਲ ਕੀਤੀ ਕਿ ਲੋਕਤੰਤਰ ਦੇ ਇਸ ਮਹਾ ਤਿਉਹਾਰ ਵਿੱਚ ਹਰੇਕ ਵੋਟਰ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਹਨਾਂ ਜਿਥੇ ਵੋਟ ਪਾਉਣ ਆਏ ਵੋਟਰਾਂ ਦਾ ਉਤਸ਼ਾਹ ਵਧਾਇਆ, ਉਥੇ ਪੋਲਿੰਗ ਸਟਾਫ ਦੀ ਹੌਂਸਲਾ ਅਫਜ਼ਾਈ ਵੀ ਕੀਤੀ।

Advertisements

-ਡਿਪਟੀ ਕਮਿਸ਼ਨਰ ਨੇ ਕੀਤੀ ਵੋਟ ਦੇ ਅਧਿਕਾਰ ਦੀ ਵਰਤੋਂ

ਉਪਰੰਤ ਜ਼ਿਲਾ ਚੋਣ ਅਫ਼ਸਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਵੈਬ ਕਾਸਟਿੰਗ ਰਾਹੀਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ 1911 ਪੋਲਿੰਗ ਬੂਥਾਂ ਵਿਚੋਂ 50 ਫੀਸਦੀ ਬੂਥਾਂ ‘ਤੇ ਵੈਬ ਕਾਸਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲੇ ਦੇ 763 ਅਜਿਹੇ ਪੋਲਿੰਗ ਬੂਥਾਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਹਨਾਂ ਬੂਥਾਂ ਵਿੱਚ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ 121, ਸ਼ਾਮਚੁਰਾਸੀ ਦੇ 108, ਗੜਸ਼ੰਕਰ ਦੇ 114, ਦਸੂਹਾ ਦੇ 107, ਹੁਸ਼ਿਆਰਪੁਰ ਦੇ 103, ਉੜਮੁੜ ਦੇ 107 ਅਤੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ 103 ਪੋਲਿੰਗ ਬੂਥ ਸ਼ਾਮਲ ਹਨ। ਈਸ਼ਾ ਕਾਲੀਆ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵੈਬ ਕਾਸਟਿੰਗ ਰਾਹੀਂ ਮੱਤਦਾਨ ਪ੍ਰਕ੍ਰਿਆ ਦੀ ਨਿਗਰਾਨੀ ਰੱਖਣ ਲਈ ਪਹਿਲੀ ਵਾਰ ਅਜਿਹਾ ਉਪਰਾਲਾ ਕੀਤਾ ਗਿਆ ਹੈ।

-ਜਿਲਾ ਚੋਣ ਅਫ਼ਸਰ ਨੇ ਵੈਬ ਕਾਸਟਿੰਗ ਰਾਹੀਂ ਲਿਆ ਪੋਲਿੰਗ ਬੂਥਾਂ ਦਾ ਜਾਇਜ਼ਾ

ਉਹਨਾਂ ਵੈਬ ਕਾਸਟਿੰਗ ਰਾਹੀਂ ਬੂਥਾਂ ਦਾ ਜਾਇਜ਼ਾ ਲੈਣ ਦੌਰਾਨ ਸਬੰਧਤ ਪ੍ਰੀਜਾਇਡਿੰਗ ਅਫ਼ਸਰਾਂ ਨਾਲ ਫੋਨ ‘ਤੇ ਗੱਲਬਾਤ ਵੀ ਕੀਤੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਮੱਤਦਾਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਚੋਣਵੇਂ ਪੋਲਿੰਗ ਬੂਥਾਂ ਦੀ ਚੈਕਿੰਗ ਕਰਨ ਦੌਰਾਨ ਸਬੰਧਤ ਚੋਣ ਅਮਲੇ ਨੂੰ ਪੂਰੀ ਜ਼ਿੰਮੇਵਾਰੀ ਅਤੇ ਨਿਯਮਾਂ ਮੁਤਾਬਕ ਡਿਊਟੀ ਨਿਭਾਉਣ ਲਈ ਕਿਹਾ। ਉਹਨਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਬੂਥ ‘ਤੇ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ, ਤਾਂ ਤੁਰੰਤ ਉਹਨਾਂ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪਹਿਲੀ ਵਾਰ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਲਿਜਾਣ ਵਾਲੇ ਵਾਹਨਾਂ ‘ਤੇ ਜੀ.ਪੀ.ਐਸ. ਡਿਵਾਈਸ ਲਗਾਏ ਗਏ ਹਨ, ਤਾਂ ਜੋ ਮਸ਼ੀਨਾਂ ਲਿਜਾਣ ਵਾਲੇ ਵਾਹਨਾਂ ਦੀ ਨਜ਼ਰਸਾਨੀ ਕੀਤੀ ਜਾ ਸਕੇ।

LEAVE A REPLY

Please enter your comment!
Please enter your name here