ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਚਾਇਤਾਂ ਦਾ ਲਿਆ ਜਾਵੇਗਾ ਸਹਿਯੋਗ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਪੇਂਡੂ ਖੇਤਰਾਂ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਲਈ ਰੋਜਗਾਰ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ‘ਘਰ-ਘਰ ਰੋਜ਼ਗਾਰ’ ਪ੍ਰੋਗਰਾਮ ਤਹਿਤ ਸਰਪੰਚਾਂ ਅਤੇ ਪੰਚਾਂ ਨੂੰ ਯੋਗ ਨੌਜਵਾਨਾਂ ਦੀ ਪਹਿਚਾਣ ਕਰਨ ਸੇਵਾਵਾਂ ਲਈਆਂ ਜਾਣਗੀਆਂ। ਉਦਯੋਗ ਅਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਵਿਭਾਗ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਕਿਹਾ ਕਿ ਸਰਪੰਚਾਂ ਅਤੇ ਪੰਚਾਂ ਨੂੰ ਨੌਜਵਾਨਾਂ ਦੀ www.pgarkm.com ‘ਤੇ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਬ ਮੇਲੇ, ਕਿੱਤਾ ਮੁਖੀ ਕੋਰਸਾਂ, ਅਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ ਦੀ ਉਪਲਬੱਧਤਾ ਅਤੇ ਹੋਰਨਾਂ ਮੌਕਿਆਂ ਬਾਰੇ ਵੱਡਮੁੱਲੀ ਜਾਣਕਾਰੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਜਾਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਵੱਧ ਤੋਂ ਵੱਧ ਸਾਂਝੀ ਕੀਤੀ ਜਾਵੇਗੀ ਤਾਂ ਜੋ ਨੌਜਵਾਨ ‘ਘਰ-ਘਰ ਰੋਜ਼ਗਾਰ’ ਮਿਸ਼ਨ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਤੋਂ ਇਲਾਵਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ ਪ੍ਰਾਪਤ ਕਰਨ ਵਿੱਚ ਵੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

Advertisements

ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਬੈਂਕਾਂ ਨੂੰ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਰਜਿਸਟਰਡ ਹੋਏ 1850 ਤੋਂ ਜ਼ਿਆਦਾ ਨੌਜਵਾਨਾ ਨੂੰ ਜਲਦ ਕਰਜ਼ ਦੀ ਪ੍ਰਵਾਨਗੀ ਦੇਣ ਸਬੰਧੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਕੇ ਮਾਨ ਸਨਮਾਨ ਨਾਲ ਜੀਵਨ ਬਿਤਾ ਸਕਣ। ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਸਿੱਖਿਆ ਪ੍ਰਦਾਨ ਕਰਕੇ ਅਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਹੁਨਰਮੰਦ ਸਿੱਖਿਆ ਦਾ ਪਸਾਰ ਕੀਤਾ ਜਾ ਰਿਹਾ ਹੈ।  ਉਨਾਂ ਦੱਸਿਆ ਕਿ ਸਿੱਖਿਅਤ ਨੌਜਵਾਨ ਜਿਥੇ ਉਦਯੋਗਾਂ ਦੀ ਮੰਗ ਨੂੰ ਪੂਰਾ ਕਰਨਗੇ ਉਥੇ ਹੀ ਉਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਉਨਾਂ ਕਿਹਾ ਕਿ ਹੁਨਰਮੰਦ ਸਿੱਖਿਆ ਨਾਲ ਪ੍ਰਸਾਸਨ ਨੂੰ ਚਿਰ ਸਥਾਈ ਰਣਨੀਤੀ ਬਣਾਉਣ ਵਿੱਚ ਵੀ ਸਹਾਇਤਾ ਮਿਲੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਅਤੇ ਜ਼ਿਲਾ ਰੋਜ਼ਗਾਰ ਬਿਊਰੋ ਤੇ ਕਾਰੋਬਾਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਜ਼ਿਲੇ ਵਿੱਚ 24 ਤੋਂ 30 ਸਤੰਬਰ ਤੱਕ ਲਗਾਏ ਜਾ ਰਹੇ ਆਨਲਾਈਨ ਜਾਬ ਮੇਲੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਅਤੇ ਰੋਜ਼ਗਾਰ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਨੂੰ ਸ਼ਾਮਿਲ ਕਰਕੇ ਸਫ਼ਲ ਬਣਾਉਣ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਚੀਫ ਪਿੰ੍ਰਸੀਪਲ ਸੈਕਰੇਟਰੀ ਵਲੋਂ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਕਰੀਆਂ, ਪਲੇਸਮੈਂਟ, ਰਜਿਸਟਰੇਸ਼ਨ ਅਤੇ ਸਵੈ ਰੋਜ਼ਗਾਰ ਲਈ ਦਿੱਤੇ ਜਾਣ ਵਾਲੇ ਕਰਜ਼ ਲਈ ਨਿਰਧਾਰਿਤ ਕੀਤੇ ਗਏ ਟੀਚੇ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਪ੍ਰਾਪਤ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜਸਬੀਰ ਸਿੰਘ, ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਡਿਪਟੀ ਡਾਇਰੈਕਟਰ ਸੁਨੀਤਾ ਕਲਿਆਣ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here