![](https://www.thestellarnews.com/wp-content/uploads/2023/11/dasuya_heights-academy-copy.jpg)
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1119 ਨਵੇਂ ਸੈਂਪਲ ਲੈਣ ਨਾਲ ਅਤੇ 1277 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ ਨਵੇਂ 31 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6796 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 185690 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 179132 ਸੈਂਪਲ ਨੈਗਟਿਵ ਜਦਕਿ 1021 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 244 ਹੈ ।
ਐਕਟਿਵ ਕੇਸਾ ਦੀ ਗਿਣਤੀ ਹੈ 190 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6362 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 31 ਪਾਜੇਟਿਵ ਕੇਸ ਆਏ ਹਨ, ਸ਼ਹਿਰ ਹੁਸ਼ਿਆਰਪੁਰ 12 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 19 ਪਾਜੇਟਿਵ ਮਰੀਜ ਹਨ । ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆ ਹਨ (1) 65 ਸਾਲਾ ਵਿਆਕਤੀ ਵਾਸੀ ਮੋਰਾਵਾਲੀ ਦੀ ਮੌਤ ਮੈਕਸ ਹਸਪਤਾਲ ਦਿੱਲੀ (2) 63 ਸਾਲਾ ਔਰਤ ਵਾਸੀ ਦੁਰਗੀ ਅਵਾਣਾ ਦੀ ਮੌਤ ਹੋਈ ਕੈਪੀਟਿਲ ਹਸਪਤਾਲ ਜਲੰਧਰ । ਸਿਹਤਮੰਦ ਸਮਾਜ ਅਤੇ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
![](https://www.thestellarnews.com/wp-content/uploads/2023/11/hsp_heights-academy-copy.jpg)