ਪੰਜਾਬ ਦੇ ਰਾਜਪਾਲ ਵੱਲੋਂ ਸਰਦਾਰਨੀ ਸਤਿੰਦਰ ਕੌਰ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ ਦੇ ਪ੍ਰਸ਼ਾਸਕ, ਵੀ.ਪੀ. ਸਿੰਘ ਬਦਨੌਰ ਨੇ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਹਨਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹਨਾਂ ਦੀ ਉਮਰ 96 ਸਾਲ ਸੀ।ਸਰਦਾਰਨੀ ਸਤਿੰਦਰ ਕੌਰ ਕਾਹਲੋਂ ਸਵਰਗੀ ਸਰਦਾਰ ਗਿਆਨ ਸਿੰਘ ਕਾਹਲੋਂ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਮਾਤਾ ਜੀ ਸਨ। ਰਾਜਪਾਲ ਅੱਜ ਸਵੇਰੇ ਸੈਕਟਰ 5 ਵਿੱਚ ਕਾਹਲੋਂ ਪਰਿਵਾਰ ਦੇ ਘਰ ਗਏ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

Advertisements

ਉਹਨਾਂ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਹਨਾਂ ਕਿਹਾ ਕਿ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਆਪਣੇ ਪਿੱਛੇ ਮਹਾਨ ਪਰਿਵਾਰਕ ਵਿਰਾਸਤ ਅਤੇ ਲੋਕਾਂ ਦੇ ਦਿਲਾਂ ਤੇ ਸਤਿਕਾਰ ਦੀ ਅਮਿੱਟ ਛਾਪ ਛੱਡੇ ਗਏ ਹਨ

LEAVE A REPLY

Please enter your comment!
Please enter your name here